ਲੁਧਿਆਣਾ, 29 ਨਵੰਬਰ (ਦ ਦ) : ਗੜਬੜ ਵਾਲੀਆਂ ਪੱਛਮੀ ਪੌਣਾਂ ਦੇ ਅਸਰ ਨਾਲ ਪੰਜਾਬ ’ਚ 30 ਨਵੰਬਰ ਤੱਕ ਬੱਦਲਵਾਈ ਰਹਿਣ, ਹਲਕੀ ਬਾਰਿਸ਼ ਤੇ ਬੂੰਦਾਬਾਂਦੀ ਦੇ ਆਸਾਰ ਹਨ। ਇਹੀ ਨਹੀਂ ਪੰਜਾਬ ਦੇ ਕਈ ਇਲਾਕਿਆਂ ਸੰਘਣੀ ਧੁੰਦ ਵੀ ਪਵੇਗੀ। ਮੌਸਮ ਕੇਂਦਰ ਚੰਡੀਗੜ੍ਹ ਦੀ ਪੇਸ਼ੀਨਗੋਈ ਅਨੁਸਾਰ ਪੱਛਮੀ ਮਾਲਵੇ ਨੂੰ ਛੱਡ ਕੇ ਪੰਜਾਬ ਦੇ ਬਹੁਤੇ ਇਲਾਕਿਆਂ ਗੜਬੜ ਵਾਲੀਆਂ ਪੱਛਮੀ ਪੌਣਾਂ ਦਾ ਅਸਰ ਰਹੇਗਾ। ਇਸ ਦੌਰਾਨ ਰਾਤ ਦੇ ਤਾਪਮਾਨ ’ਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ ਜਦਕਿ ਦਿਨ ਦੇ ਤਾਪਮਾਨ ’ਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ। ਪਹਿਲੀ ਦਸੰਬਰ ਤੋਂ ਮੌਸਮ ਖ਼ੁਸ਼ਕ ਰਹੇਗਾ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ ’ਚ ਬੱਦਲ ਛਾਏ ਰਹੇ ਤੇ ਕੁਝ ਥਾਵਾਂ ’ਤੇ ਬੂੰਦਾਬਾਂਦੀ ਤੇ ਹਲਕੀ ਬਾਰਿਸ਼ ਹੋਈ।
Related Posts
ਭਗਵੰਤ ਮਾਨ ਪੰਜਾਬ ਨੂੰ ਕਰਜ਼ੇ ਦੇ ਸਿਖ਼ਰਾਂ ਉੱਤੇ ਲਿਜਾਏਗਾ: ਸਿੱਧੂ
ਪਟਿਆਲਾ, 19 ਦਸੰਬਰ (ਦ ਦ)ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਾਬਕਾ ਮੁੱਖ ਮੰਤਰੀਆਂ ਅਤੇ ਆਮ…
ਕੇਂਦਰ ਤੇ ਕਿਸਾਨਾਂ ਵਿਚਾਲੇ ਮੀਟਿੰਗ ਮੁੜ ਬੇਸਿੱਟਾ
ਚੰਡੀਗੜ੍ਹ-ਭਾਰਤ ਸਰਕਾਰ ਦੇ ਤਿੰਨ ਵਜ਼ੀਰਾਂ ਦੀ ਟੀਮ ਅਤੇ ਕਿਸਾਨ ਫੋਰਮਾਂ ਵਿਚਾਲੇ ਅੱਜ ਤੀਜੇ ਗੇੜ ਦੀ ਬੈਠਕ ਵੀ ਬੇਸਿੱਟਾ ਰਹੀ ਜਿਸ…
ਜਥੇਦਾਰ ਰਣਜੀਤ ਸਿੰਘ ਤਲਵੰਡੀ ਦਾ ਦਿਹਾਂਤ
ਰਾਏਕੋਟ ਇਲਾਕੇ ਦੇ ਸਿਰਕੱਢ ਅਕਾਲੀ ਆਗੂ ਅਤੇ ਮਰਹੂਮ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਵੱਡੇ ਪੁੱਤਰ ਰਣਜੀਤ ਸਿੰਘ ਤਲਵੰਡੀ (67) ਦਾ…