ਨਵੀਂ ਦਿੱਲੀ, 14 ਦਸੰਬਰ
ਦਿੱਲੀ ਪੁਲੀਸ ਨੇ ਸੰਸਦ ਦੀ ਸੁਰੱਖਿਆ ਵਿੱਚ ਸੰਨ੍ਹ ਮਾਮਲੇ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਤਹਿਤ ਕੇਸ ਦਰਜ ਕੀਤਾ ਹੈ। ਬੁੱਧਵਾਰ ਨੂੰ ਸੰਸਦ ‘ਤੇ 2001 ਦੇ ਅਤਿਵਾਦੀ ਹਮਲੇ ਦੀ ਬਰਸੀ ਮੌਕੇ ਜਦੋਂ ਲੋਕ ਸਭਾ ਦੀ ਕਾਰਵਾਈ ਦੌਰਾਨ ਦੋ ਨੌਜਵਾਨ ਸਾਗਰ ਸ਼ਰਮਾ ਅਤੇ ਮਨੋਰੰਜਨ ਡੀ ਨੇ ਦਰਸ਼ਕਾਂ ਦੀ ਗੈਲਰੀ ਤੋਂ ਸਦਨ ਵਿੱਚ ਛਾਲ ਮਾਰ ਦਿੱਤੀ ਤੇ ਕੈਨ ਰਾਹੀਂ ਪੀਲਾ ਧੂੰਆਂ ਫੈਲਾਅ ਦਿੱਤਾ। ਉਨ੍ਹਾਂ ਨਾਅਰੇਬਾਜ਼ੀ ਵੀ ਕੀਤੀ। ਇਸ ਦੌਰਾਨ ਕੁਝ ਸੰਸਦ ਮੈਂਬਰਾਂ ਨੇ ਉਨ੍ਹਾਂ ਨੂੰ ਫੜ ਲਿਆ। ਉਸੇ ਸਮੇਂ ਦੋ ਹੋਰ ਮੁਲਜ਼ਮ ਅਮੋਲ ਸ਼ਿੰਦੇ ਅਤੇ ਨੀਲਮ ਦੇਵੀ ਨੇ ਸੰਸਦ ਕੰਪਲੈਕਸ ਦੇ ਬਾਹਰ ਕੇਨ ਤੋਂ ਰੰਗਦਾਰ ਧੂੰਆਂ ਛੱਡਿਆ ਅਤੇ ‘ਤਾਨਾਸ਼ਾਹੀ ਨਹੀਂ ਚੱਲੇਗੀ’ ਵਰਗੇ ਨਾਅਰੇ ਲਗਾਏ। ਪੁਲੀਸ ਨੇ ਦੱਸਿਆ ਕਿ ਇਸ ਘਟਨਾ ਦੀ ਸਾਜ਼ਿਸ਼ 6 ਜਣਿਆਂ ਨੇ ਰਚੀ ਸੀ ਅਤੇ ਇਹ ਚਾਰੇ ਵਿਅਕਤੀ ਇੱਕ ਹੀ ਗਰੁੱਪ ਦਾ ਹਿੱਸਾ ਹਨ।