ਅਰੁਣ ਗੋਇਲ ਵੱਲੋਂ ਚੋਣ ਕਮਿਸ਼ਨਰ ਦੇ ਅਹੁਦੇ ਤੋਂ ਅਸਤੀਫ਼ਾ

ਨਵੀਂ ਦਿੱਲੀ

ਭਾਰਤੀ ਚੋਣ ਕਮਿਸ਼ਨ ਵਿੱਚ ਦੂਜੇ ਸਭ ਤੋਂ ਸਿਖਰਲੇ ਅਧਿਕਾਰੀ ਅਰੁਣ ਗੋਇਲ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਦਾ ਅਸਤੀਫ਼ਾ ਅਜਿਹੇ ਸਮੇਂ ਆਇਆ ਹੈ, ਜਦੋਂ ਅਗਾਮੀ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਕਾਨੂੰਨ ਤੇ ਨਿਆਂ ਮੰਤਰਾਲੇ ਵੱਲੋਂ ਜਾਰੀ ਗਜ਼ਟ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗੋਇਲ ਦਾ ਚੋਣ ਕਮਿਸ਼ਨਰ ਦੇ ਅਹੁਦੇ ਤੋਂ ਅਸਤੀਫ਼ਾ ਅੱਜ ਪ੍ਰਵਾਨ ਕਰ ਲਿਆ ਹੈ। ਹਾਲਾਂਕਿ, ਉਨ੍ਹਾਂ ਨੇ ਅਸਤੀਫ਼ਾ ਦੇਣ ਦਾ ਕਾਰਨ ਨਹੀਂ ਦੱਸਿਆ।